Connect with us

Corona Virus

ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

Published

on

ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇਨਾਗਰਿਕਾਂ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸ `ਤੇ ਸੀਨੀਅਰ ਡਾਕਟਰਾਂ ਦੇਨੈਟਵਰਕ ਨਾਲ ਜੁੜ ਕੇ  ਕੋਵਿਡ -19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।

ਅੱਜ ਸਵੇਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦੀ ਕੋਵਿਡ ਕੰਟਰੋਲ ਰੂਮ ਟੀਮ ਦੇ ਮੈਂਬਰ ਰਵੀ ਭਗਤ ਨੇ ਕਿਹਾ ਕਿ ਤਾਲਾਬੰਦੀ ਦੇ ਮੱਦੇਨਜ਼ਰ ਚਿੰਤਾ ਨਾਲ ਜੁੜੇਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਦੇ ਇਕ ਪੈਨਲ ਨੂੰ ਇਸ  ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਸ਼ੀਲਤਾਵਾਂ ਸਬੰਧੀ ਪੂਰੀ ਤਰ੍ਹਾਂ ਸਿਖਲਾਈਦਿੱਤੀ ਗਈ ਹੈ।

ਹੈਲਪਲਾਈਨ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਸਬੰਧੀ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰਤਰਜੀਹ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ।

ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ(ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ `ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।

ਸ੍ਰੀ ਭਗਤ ਨੇ ਅੱਗੇ ਕਿਹਾ ਕਿ ਤਾਲਾਬੰਦੀ  ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ।ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਤੋਂ ਪੇਸ਼ੇਵਰ ਡਾਕਟਰੀ ਸਲਾਹ ਲੈਣ ਨਾਲ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਲੱਛਣਾਂ ਨੂੰ ਸਮਝਣ ਵਿਚ ਮਦਦ ਮਿਲੇਗੀ ਅਤੇ ਉਹ ਲੋੜਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਭਲੇ ਲਈ ਕੰਮ ਸਕਣਗੇ।