punjab
ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਸੂਬੇ ‘ਚ ਭਾਰੀ ਬਾਰਿਸ਼ ਦੀ ਕੀਤੀ ਗਈ ਭਵਿੱਖਬਾਣੀ

ਪੰਜਾਬ ‘ਚ ਪੈ ਰਹੀ ਉਮਸ ਭਰੀ ਅਤੇ ਚਿਪ-ਚਿਪਾਉਂਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ’ਚ ਆਉਣ ਵਾਲੇ ਕੁੱਝ ਘੰਟਿਆਂ ਦੌਰਾਨ ਮਾਨਸੂਨ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਵਿਚ ਇਕ ਵਾਰ ਫਿਰ ਮਾਨਸੂਨ ਆਪਣਾ ਰੰਗ ਵਿਖਾਏਗਾ। ਇਹ ਸੰਭਾਵਨਾ ਮੌਸਮ ਵਿਭਾਗ ਚੰਡੀਗੜ੍ਹ ਵਲੋਂ ਮੌਸਮ ਦੇ ਮਿਜਾਜ਼ ਨੂੰ ਲੈ ਕੇ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ’ਚ ਪ੍ਰਗਟ ਕੀਤੀ ਹੈ। 26 ਤੋਂ 29 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ ਦੇ ਉਤਰੀ, ਪੂਰਬੀ ਅਤੇ ਦੱਖਣੀ ਹਿੱਸਿਆਂ ’ਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ’ਚ ਵੀ ਮੀਂਹ ਪਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਐਤਵਾਰ ਨੂੰ ਵੀ ਬੱਦਲ ਛਾਏ ਰਹਿਣਗੇ ਅਤੇ ਕਿਤੇ-ਕਿਤੇ ਮੀਂਹ ਦੀ ਹਲਕੀ ਕਾਰਵਾਈ ਦੇਖਣ ਨੂੰ ਮਿਲ ਸਕਦੀ ਹੈ ਪਰ 26 ਤੋਂ 29 ਜੁਲਾਈ ਤੱਕ ਪੰਜਾਬ ਤੇ ਹਰਿਆਣਾ ਦੇ ਉੱਤਰੀ, ਪੂਰਬੀ ਅਤੇ ਦੱਖਣੀ ਹਿੱਸਿਆਂ ਵਿਚ ਭਾਰੀ ਮੀਂਹ ਦਾ ਅਲਰਟ ਹੈ।