Punjab
ਕੁਲਦੀਪ ਧਾਲੀਵਾਲ ਨੇ ਅਮਰੀਕਾ ਵਿਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ
ਚੰਡੀਗੜ੍ਹ:
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਨਾਲ ਹੀ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਭਵਿੱਖ ਵਿਚ ਅਜਿਹੇ ਅਪਰਾਧਾਂ ਨੂੰ ਠੱਲ ਪਾਈ ਜਾ ਸਕੇ।
ਜਿਕਰਯੋਗ ਹੈ ਕਿ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਰਹਿਣ ਵਾਲੇ ਪਰਿਵਾਰ ਦੀ ਅੱਠ ਮਹੀਨਿਆਂ ਦੀ ਬੱਚੀ ਸਣੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਅਇਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਾਤਲਾਂ ਸਖਤ ਤੋਂ ਸਖਤ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਪੱਧਰ ‘ਤੇ ਇਸ ਮਾਮਲੇ ਨੂੰ ਪੂਰੇ ਜੋਰ ਸ਼ੋਰ ਨਾਲ ਉਠਾਇਆ ਜਾਵੇਗਾ।