Punjab
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਦੇ 3 ਅੱਤਵਾਦੀ ਨੂੰ ਕੀਤਾ ਗ੍ਰਿਫਤਾਰ, ਜਾਣੋ
ਚੰਡੀਗੜ੍ਹ12 ਅਕਤੂਬਰ 2023 : ਪੰਜਾਬ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨੇ ਅੱਤਵਾਦੀ ਪੰਜਾਬ ‘ਚ ਵੱਡੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਸਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਵਾਸੀ ਰਮਦਾਸ ਵਜੋਂ ਹੋਈ ਹੈ, ਜਿਨ੍ਹਾਂ ਦੇ ਕਬਜ਼ੇ ‘ਚੋਂ 2 ਪਿਸਤੌਲ, 3 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਹੋਏ ਹਨ।
ਮੁਲਜ਼ਮਾਂ ਕੋਲੋਂ ਮਾਰੂਤੀ ਸਵਿਫਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਅਦਾਲਤ ਦੇ ਨਿਰਦੇਸ਼ਾਂ ‘ਤੇ ਜਾਂਚ ਲਈ ਉਸਨੂੰ ਪੁਲਿਸ ਰਿਮਾਂਡ ‘ਤੇ ਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕੀਤਾ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕਮਿਸ਼ਨਰੇਟ ਪੁਲਿਸ ਅਤੇ ਦਿਹਾਤੀ ਪੁਲਿਸ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਹੈ। ਡੀ.ਜੀ.ਪੀ ਉਨ੍ਹਾਂ ਦੱਸਿਆ ਕਿ ਫੜੇ ਗਏ ਤਿੰਨਾਂ ਅੱਤਵਾਦੀਆਂ ਨੂੰ ਸੂਬੇ ‘ਚ ਦਹਿਸ਼ਤ ਫੈਲਾਉਣ ਲਈ ਟਾਰਗੇਟ ਕਿਲਿੰਗ ਕਰਨ ਲਈ ਕਿਹਾ ਗਿਆ ਸੀ ਅਤੇ ਉਹ ਬਹੁਤ ਜਲਦ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ। ਐਸ.ਐਸ.ਪੀ. ਅੰਮਿ੍ਤਸਰ ਸਤਿੰਦਰ ਸਿੰਘ ਨੇ ਕਿਹਾ ਕਿ ਹਰਪ੍ਰੀਤ ਹੈਪੀ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਕੱਟੜਪੰਥੀ ਬਣਾਉਂਦਾ ਹੈ ਅਤੇ ਉਨ੍ਹਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸਿਖਾਉਂਦਾ ਹੈ |