Connect with us

Ludhiana

ਬੀਜ ਘੋਟਾਲੇ ਮਾਮਲੇ ‘ਚ ਲੁਧਿਆਣਾ ਖੇਤੀਬਾੜੀ ਅਫ਼ਸਰ ਵੱਲੋਂ ਬੀਜ ਸਟੋਰਾਂ ਤੇ ਛਾਪੇਮਾਰੀ, ਬਰਾੜ ਬੀਜ ਸਟੋਰ ਦਾ ਲਾਇਸੈਂਸ ਹੋਇਆ ਰੱਦ

Published

on

ਲੁਧਿਆਣਾ, 31 ਮਈ (ਸੰਜੀਵ ਸੂਦ): ਖੇਤੀਬਾੜੀ ਯੂਨੀਵਰਸਿਟੀ ਦੀਆਂ ਦੋ ਝੋਨੇ ਦੇ ਬੀਜ ਦੀਆਂ ਕਿਸਮਾਂ ਅਥਾਰਿਟੀ ਵੱਲੋਂ ਪਾਸ ਕਰਨ ਤੋਂ ਪਹਿਲਾਂ ਹੀ ਲੀਕ ਹੋ ਜਾਣ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ ਬੀਜ ਘੋਟਾਲੇ ਮਾਮਲੇ ਦੇ ਵਿੱਚ ਅੱਜ ਮੁੜ ਤੋਂ ਲੁਧਿਆਣਾ ਵਿਖੇ ਖੇਤੀਬਾੜੀ ਅਫ਼ਸਰ ਵੱਲੋਂ ਬੀਜ ਦੀਆਂ ਦੁਕਾਨਾਂ ਤੇ ਚੈਕਿੰਗ ਅਭਿਆਨ ਚਲਾਇਆ ਗਿਆ ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਾਹਰ ਬਣੀਆਂ ਬੀਜ ਦੀਆਂ ਦੁਕਾਨਾਂ ਤੇ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਗਈ ਅਤੇ ਸੈਂਪਲ ਲੈ ਕੇ ਗੁਰਦਾਸਪੁਰ ਲੈਬ ਚ ਭੇਜੇ ਗਏ..

ਲੁਧਿਆਣਾ ਦੇ ਚੀਫ ਐਗਰੀਕਲਚਰ ਅਫਸਰ ਨਰਿੰਦਰ ਪਾਲ ਭੈਣੀਵਾਲ ਨੇ ਦੱਸਿਆ ਕਿ ਬਰਾੜ ਬੀਜ ਸਟੋਰ ਦੇ ਖਿਲਾਫ ਖੇਤੀਬਾੜੀ ਮਹਿਕਮੇ ਵੱਲੋਂ ਕਾਰਵਾਈ ਕਰ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਸਿਰਫ ਉਹ ਬਚਿਆ ਹੋਇਆ ਸਟਾਕ ਹੀ ਆਪਣੀ ਦੁਕਾਨ ਤੇ ਵੇਚ ਸਕਣਗੇ ਇੱਕ ਮਹੀਨੇ ਤੋਂ ਸਮਾਂ ਦਿੱਤਾ ਗਿਆ ਹੈ ਉਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਵੀ ਨਵਾਂ ਬੀਜ ਖਰੀਦਣ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ ਉਨ੍ਹਾਂ ਕਿਹਾ ਅੱਜ ਵੀ ਕਿਸਾਨਾਂ ਦੇ ਕਹਿਣ ਮੁਤਾਬਕ ਅਤੇ ਸ਼ਿਕਾਇਤਾਂ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਾਹਰ ਬਣੀਆਂ ਬੀਜ਼ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਸੈਂਪਲ ਵੀ ਭਰੇ ਗਏ ਨੇ ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ ਵੱਖ ਬੀਜ ਸਟੋਰਾਂ ਤੋਂ 168 ਸੈਂਪਲ ਭਰੇ ਜਾ ਚੁੱਕੇ ਨੇ ਅਤੇ ਇਨ੍ਹਾਂ ਨੂੰ ਗੁਰਦਾਸਪੁਰ ਲੈਬ ਲਈ ਚੈੱਕ ਲਈ ਭੇਜਿਆ ਹੈ ਉਨ੍ਹਾਂ ਦੱਸਿਆ ਕਿ ਬਰਾੜ ਬੀਜ ਸਟੋਰ ਦੇ ਸੈਂਪਲ ਫੇਲ ਹੋਣ ਕਰਕੇ ਉਨ੍ਹਾਂ ਤੇ ਇਹ ਕਾਰਵਾਈ ਕੀਤੀ ਗਈ ਹੈ।

ਜ਼ਿਲ੍ਹੇ ਦੀ ਪੁਲਿਸ ਵੱਲੋਂ ਕਿਸਾਨਾਂ ਲਈ ਹੈਲਪ ਲਾਇਨ ਨੰਬਰ ਵੀ ਜਾਰੀ ਕੀਤੇ ਹਨ ਜਿਸਦੇ ਰਾਹੀਂ ਕਿਸਾਨ ਤੋਂ ਵੱਧ ਕੀਮਤ ਵਸੂਲਣ, ਜਾਂ ਬੀਜ ਦੀ ਕੁਆਲਿਟੀ ਠੀਕ ਨਾ ਹੋਣ ਤੇ ਸ਼ਿਕਾਇਤ ਕਰ ਸਕਦੇ ਹਨ ਜਿਸਦੇ ਲਈ ਨੰਬਰ ਹਨ 9115601160, 911561161.