Connect with us

Punjab

BREAKING: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ ਇੱਕ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼…

Published

on

14AUGUST 2023: ਪੰਜਾਬ ਪੁਲਿਸ ਨੇ ਇਕ ਵਾਰ ਫ਼ਿਰ ਤੋਂ ਵੱਡੀ ਸਫਲਤਾ ਹਾਸਿਲ ਕੀਤੀ ਹੈ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।ਓਥੇ ਹੀ ਇਹ ਵੀ ਦੱਸ ਦੇਈਏ ਕਿ ਇਹ ਜਾਣਕਾਰੀ ਖੁਦ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਹੈ|

ਹੁਣ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਅਧਾਰਤ ਹਰਵਿੰਦਰ ਰਿੰਦਾ ਅਤੇ ਅਮਰੀਕਾ ਅਧਾਰਤ ਗੋਲਡੀ ਬਰਾੜ ਦੇ 5 ਕਾਰਕੁਨ ਗ੍ਰਿਫਤਾਰ ਕੀਤੇ ਗਏ ਹਨ| ਓਥੇ ਹੀ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਤੋਂ ਇਲਾਵਾ ਮੁਲਜ਼ਮਾਂ ਨੂੰ ਅਮਰੀਕਾ ਤੋਂ ਵੀ ਆਰਥਿਕ ਮਦਦ ਮਿਲਦੀ ਰਹੀ ਹੈ।