Punjab
ਪੰਜਾਬ ਪੁਲਿਸ ਨੇ ਲਖਬੀਰ ਸਿੰਘ ਉਰਫ ਲੰਡਾ ਤੇ ਸਤਬੀਰ ਉਰਫ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼, DGP ਦਾਅਵਾ
ਪੰਜਾਬ ਪੁਲਿਸ ਨੇ ਵਿਦੇਸ਼ਾਂ ‘ਚ ਲੁਕੇ ਲੋੜੀਂਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਸਤਬੀਰ ਉਰਫ ਸੱਤਾ ਨਾਲ ਸਬੰਧ ਰੱਖਣ ਵਾਲੇ ਸਰਗਰਮ ਆਪ੍ਰੇਟਿਵ ਦੀ ਗ੍ਰਿਫਤਾਰੀ ਅਤੇ ਉਸ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਬਰਾਮਦ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦਾਅਵਾ DGP ਗੌਰਵ ਯਾਦਵ ਨੇ ਕੀਤਾ ਹੈ ।
ਮੁਲਜ਼ਮ ਦੀ ਪਛਾਣ ਗੁਰਬੇਜ ਸਿੰਘ ਉਰਫ਼ ਭੀਜਾ ਵਾਸੀ ਪਿੰਡ ਧੁੰਨ ਢਾਈ ਵਾਲਾ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਹੋਇਆ ਸੀ। ਪੁਲਿਸ ਨੇ ਐਫ.ਆਈ.ਆਰ. ਮੈਂ ਸੁਖਦੀਪ ਸਿੰਘ ਉਰਫ ਸੁੱਖ ਵਾਸੀ ਛੇਹਰਟਾ (ਅੰਮ੍ਰਿਤਸਰ), ਲਖਬੀਰ ਸਿੰਘ ਉਰਫ ਲੰਡਾ ਹਰੀਕੇ, ਸਤਨਾਮ ਸਿੰਘ ਉਰਫ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ ਯਾਦਾ ਅਤੇ ਬਾਗੀ ਸਿੰਘ ਦੇ ਨਾਂ ਵੀ ਲਏ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਮੁਲਜ਼ਮ ਗੁਰਬੇਜ ਲੰਡਾ ਅਤੇ ਸੱਤਾ ਵੱਲੋਂ ਦੱਸੇ ਗਏ ਟਿਕਾਣੇ ਤੋਂ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕਰਕੇ ਆ ਰਿਹਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਤਰਨਤਾਰਨ ਜ਼ਿਲ੍ਹੇ ਦੀ ਪੁਲਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਉਸ ਦੇ ਕੋਲ ਪਹੁੰਚ ਗਿਆ। ਉਹ ਮੋਟਰਸਾਈਕਲ ‘ਤੇ ਜਾ ਰਿਹਾ ਸੀ ਤਾਂ ਉਸ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ।