Connect with us

Gurdaspur

ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਮਹਿਲਾ ਦੇ ਮਾਰਿਆ ਥੱਪੜ, VIDEO ਤੇਜ਼ੀ ਨਾਲ ਹੋ ਰਹੀ ਵਾਇਰਲ

Published

on

ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਮਹਿਲਾ ਨੂੰ ਥੱਪੜ ਮਾਰਿਆ, ਜਿਸਦੀ ਵੀਡੀਓ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ।

ਜ਼ਮੀਨ ਗ੍ਰਹਿਣ ਦੌਰਾਨ ਝਗੜਾ
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਹੈ। ਪੁਲਿਸ ਟੀਮ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਪੁਲੀਸ ਦੇ ਨਾਲ ਸੀ।

ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਐਕਵਾਇਰ ਦੌਰਾਨ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਕਿਸਾਨਾਂ ਵਿਚਾਲੇ ਤਕਰਾਰ ਵੀ ਹੋਈ ਸੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਕਿਸਾਨ ਔਰਤ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਥੱਪੜ ਮਾਰ ਦਿੱਤਾ ਗਿਆ, ਜਿਸ ਦੀ ਵੀਡੀਓ ਵੀ ਬਣਾਈ ਗਈ।

ਲੋਕਾਂ ਦੇ ਰੋਸ ਪ੍ਰਦਰਸ਼ਨ ਦੀ ਚੇਤਾਵਨੀ
ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ’ਤੇ ਕਿਸਾਨ ਆਗੂਆਂ ਦੀ ਖਿੱਚ-ਧੂਹ ਕਰਨ ਅਤੇ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਲੋਕ ਧਰਨਾ ਦੇਣ ਦੀ ਚੇਤਾਵਨੀ ਦੇ ਰਹੇ ਹਨ।

ਇਸ ਦੇ ਨਾਲ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇੱਕ ਵਾਇਰਲ ਵੀਡੀਓ ਮਿਲੀ, ਜਿਸ ਦਾ ਨੋਟਿਸ ਲੈਂਦਿਆਂ ਹਾਲਾਤਾਂ ਨੂੰ ਦੇਖਦੇ ਹੋਏ ਦੋਸ਼ੀ ਨੂੰ ਕਟਹਿਰੇ ਵਿੱਚ ਲਿਆਂਦਾ ਗਿਆ। ਉਸ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।