Connect with us

Punjab

ਮੋਗਾ ਕਾਂਡ ‘ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਸ਼ੇਅਰ ਕੀਤੀ ਜਾਣਕਾਰੀ

Published

on

ਮੋਗਾ 28 ਜੁਲਾਈ 2023 : ਪੰਜਾਬ ਪੁਲਿਸ ਨੇ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਉਹਨਾਂ ਆਪਣੇ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ ਕਿ ਏ.ਜੀ.ਟੀ.ਐੱਫ. ਮੋਗਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮੋਗਾ ਵਿੱਚ ਸੰਤੋਖ ਸਿੰਘ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ।

ਓਥੇ ਹੀ ਨਾਲ ਡੀ.ਜੀ.ਪੀ. ਨੇ ਲਿਖਿਆ ਕਿ ਗੋਪੀ ਫਰਾਰ ਹੈ ਅਤੇ ਉਸ ਦੇ ਖਿਲਾਫ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੌਰੂ ਬੱਚਾ ਇਸ ਕਤਲ ਦੇ ਮਾਸਟਰਮਾਈਂਡ ਸਨ। ਇਨ੍ਹਾਂ ਕੋਲੋਂ 3 ਪਿਸਤੌਲ ਅਤੇ 10 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਡੀ.ਜੀ.ਪੀ. ਨੇ ਅੱਗੇ ਲਿਖਿਆ ਕਿ ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਭਾਰਤ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।