Connect with us

Punjab

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

Published

on

ਤਰਨਤਾਰਨ:

ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 61 ਕਾਰਤੂਸ ਤੇ ਇਕ ਕਾਰ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਥਾਣਾ ਭਿੱਖੀਵਿੰਡ ਨੇ ਮਾਮਲਾ ਦਰਜ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਅਦਾਲਤੀ ਹੁਕਮਾਂ ‘ਤੇ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਭਿੱਖੀਵਿੰਡ ਚੌਕ ‘ਤੇ ਨਾਕਾਬੰਦੀ ਦੌਰਾਨ ਮੌਜੂਦ ਸੀ ਤਾਂ ਇਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ।

ਇਸ ਦੌਰਾਨ ਗੁਰਲਾਲ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਰਾਮਪੁਰਾ ਅਤੇ ਹਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਭਗਵਾਨਪੁਰਾ ਦੀ ਤਲਾਸ਼ੀ ਲੈਣ ‘ਤੇ ਕਾਰ ‘ਚ ਪਏ ਇਕ ਲਿਫਾਫੇ ਦੀ ਚੈਕਿੰਗ ਕੀਤੀ ਗਈ, ਜਿਸ ‘ਚ 12 ਬੋਰ ਦੇ 71 ਕਾਰਤੂਸ ਬਰਾਮਦ ਹੋਏ, ਜਿਸ ‘ਚ ਦੋਵਾਂ ਵਿਅਕਤੀਆਂ ਕੋਲ ਕੋਈ ਲਾਇਸੈਂਸ ਜਾਂ ਪਰਮਿਟ ਮੌਕੇ ‘ਤੇ ਪੇਸ਼ ਨਹੀਂ ਕਰ ਸਕੇ। ਏ.ਐਸ.ਆਈ ਲਖਬੀਰ ਸਿੰਘ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ