Connect with us

Punjab

ਚਾਰ ਪਹੀਆ ਵਾਹਨ ਲਈ ਪੰਜਾਬ ਪੁਲਿਸ ਦੇ ਨਵੇਂ ਰੂਲ, ਜਾਣੋ ਖ਼ਬਰ ‘ਚ ਕੀ

Published

on

ਚੰਡੀਗੜ੍ਹ – ਸੂਬੇ ਅੰਦਰ ਸੜਕ ਹਾਦਸਿਆਂ ਨਾਲ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਵੱਲੋਂ ਵੱਖਰੇ-ਵੱਖਰੇ ਨਿਯਮ ਬਣਾਏ ਜਾ ਰਹੇ ਹਨ। ਇਸੇ ਲੜੀ ਤਹਿਤ ਡੀਆਈਜ਼ੀ ਪੰਜਾਬ ਪੁਲਿਸ ਵੱਲੋਂ ਜਾਰੀ ਇੱਕ ਪੱਤਰ ਤਹਿਤ ਸੂਬੇ ਦੇ ਸਮੂਹ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਦਿਸ਼ਾਂ-ਨਿਰਦੇਸ਼ਾਂ ਦਿੱਤੇ ਗਏ ਹਨ| ਕਿ ਚਾਰ ਪਹੀਆ ਵਾਹਨ ਵਿਚ ਵੀ ਪਿਛੇ ਬੈਠੀ ਸਵਾਰੀ ਨੂੰ ਸੀਟ ਬੈਲਟ ਲਗਾਉਣਾ ਲਾਜ਼ਮੀ ਕੀਤੀ ਗਿਆ ਹੈ, ਜਿਸ ਦੀ ਤੁਰੰਤ ਪ੍ਰਭਾਵ ਨਾਲ ਪਾਲਣਾ ਕੀਤੀ ਜਾਵੇ। ਜਾਰੀ ਪੱਤਰ ਵਿਚ ਪੁਲਿਸ ਮੁਖੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਵਿਚ ਸਮੂਹ ਪੁਲਿਸ ਅਧਿਕਾਰੀ 15 ਜਨਵਰੀ ਤੋਂ 14 ਫਰਵਰੀ ਤੱਕ ‘ਕੌਮੀ ਸੜਕ ਸੁਰੱਖਿਆ ਹਫ਼ਤਾ-2024’ ਮਨਾ ਰਹੇ ਹਨ। ਜਿਸ ਤਹਿਤ ਉਨ੍ਹਾਂ ਵੱਲੋਂ ਜਨਤਾ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।