Uncategorized
ਵੱਖਰੇ ਅੰਦਾਜ਼ ਨਾਲ ਕੋਰੋਨਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਕੋਰੋਨਾ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਹਰ ਦਿਨ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਮੌਤਾਂ ਦੀ ਦਰ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਵੀ ਚਿੰਤਤ ਹਨ
ਗੁਰਦਸਪੂਰ, 19 ਅਗਸਤ (ਗੁਰਪ੍ਰੀਤ ਚਾਵਲਾ): ਕੋਰੋਨਾ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਹਰ ਦਿਨ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਮੌਤਾਂ ਦੀ ਦਰ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਵੀ ਚਿੰਤਤ ਹਨ। ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਗੁਰਦਾਸਪੁਰ ਵਿਖੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਦੇ ਬੈਂਡ ਦੀ ਵਰਤੋਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਬੈਂਡ ਦੇ ਜ਼ਰੀਏ ਗੁਰਦਾਸਪੁਰ ਦੇ ਹਰ ਇਲਾਕੇ ਵਿੱਚ ਪੁਲਿਸ ਬੈਂਡ ਵਜਾਉਂਦੇ ਹੋਏ ਲੋਕਾਂ ਨੂੰ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਤੋਂ ਜਾਣੂ ਕਰਵਾਇਆ। ਇਸਦੇ ਨਾਲ ਨਾਲ ਜੋ ਬੱਚੇ ਅਤੇ ਬਜ਼ੁਰਗ ਬਾਹਰ ਨਿਕਲ ਰਹੇ ਹਨ ਉਨ੍ਹਾਂ ਮਠਿਆਈ ਦੇ ਕਰ ਜਾਗਰੂਕ ਕੀਤਾ ਕਿ ਉਹ ਬਾਹਰ ਨਾ ਨਿਕਲਣ ਅਤੇ ਸਾਵਧਾਨੀ ਵੀ ਵਰਤਣ।