Punjab
ਨਸ਼ਿਆਂ ਵਿਰੁੱਧ ਮੈਦਾਨ ‘ਚ ਡਟੀ ਪੰਜਾਬ ਪੁਲਿਸ, ਦੋ ਤਸਕਰਾਂ ਨੂੰ ਅੱਧਾ ਕਿੱਲੋ ਨਸ਼ੇ ਨਾਲ ਕੀਤਾ ਕਾਬੂ

23 ਦਸੰਬਰ 2023: ਫਰੀਦਕੋਟ ਦੇ ਸੀਆਈਏ ਸਟਾਫ ਨੇ 500 ਗ੍ਰਾਮ ਨਸ਼ੀਲੇ ਪਦਾਰਥ ਚਿੱਟੇ ਸਮੇਤ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਇਸ ਮਾਮਲੇ ਨੂੰ ਲੈ ਕੇ ਡੀਐਸਪੀ ਆਸ਼ਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਥਾਣਾ ਸਾਦਕ ਦੇ ਅਧੀਨ ਪੈਂਦੇ ਪਿੰਡ ਕਿੱਲੀ ਅਰਾਈਆਂ ਵਾਲਾ ਖੁਰਦ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਤਲਾਸ਼ੀ ਦੇ ਦੌਰਾਨ ਇਨਾਂ ਕੋਲੋਂ 500 ਗ੍ਰਾਮ ਨਸ਼ੀਲਾ ਪਦਾਰਥ ਚਿੱਟਾ ਬਰਾਮਦ ਹੋਇਆ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਨਾਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ ਹੈ ਅਤੇ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛ ਗਿੱਛ ਕਰਨ ਲਈ ਰਿਮਾਂਡ ਲਿਆ ਜਾਵੇਗਾ।