Punjab
ਪੰਜਾਬ ਰੋਡਵੇਜ਼-ਪਨਬੱਸ ਕਾਮਿਆਂ ਦੀ ਹੜਤਾਲ,ਅੱਜ PRTC ਬੱਸਾਂ ਦੇ ਪਹੀਏ ਰੁਕ ਸਕਦੇ ਹਨ

ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅੱਜ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨਾਲ ਮੀਟਿੰਗ ਕਰੇਗੀ।ਉਨ੍ਹਾਂ ਨੂੰ ਮੌਜੂਦਾ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਅਤੇ ਅਣ-ਸਿਖਿਅਤ ਡਰਾਈਵਰਾਂ ਦੀ ਆਊਟਸੋਰਸ ਭਰਤੀ ਸਬੰਧੀ ਸੀ.ਐਸ.ਨੂੰ ਦਸਤਾਵੇਜ਼ ਦਿਖਾਉਣ ਸਮੇਤ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਦੁਪਹਿਰ ਬਾਅਦ ਹੋਵੇਗੀ। ਜੇਕਰ ਇਸ ‘ਚ ਸਮਝੌਤਾ ਹੋ ਜਾਂਦਾ ਹੈ ਤਾਂ ਹੜਤਾਲ ਆਮ ਆਦਮੀ ‘ਤੇ ਪਏ ਡੂੰਘੇ ਸਫ਼ਰੀ ਸੰਕਟ ਨੂੰ ਟਾਲ ਸਕਦੀ ਹੈ ਪਰ ਜੇਕਰ ਸਮਝੌਤਾ ਨਾ ਹੋਇਆ ਤਾਂ ਮਾਝਾ ਅਤੇ ਦੁਆਬੇ ਤੋਂ ਬਾਅਦ ਹੁਣ ਮਾਲਵਾ ਪੱਟੀ ‘ਚ ਚੱਲ ਰਹੀਆਂ ਪੀਆਰਟੀਸੀ ਦੀਆਂ ਬੱਸਾਂ ਦੇ ਪਹੀਏ ਨੂੰ ਵੀ ਬ੍ਰੇਕ ਲੱਗ ਸਕਦੀ ਹੈ।