Connect with us

punjab

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼

Published

on

sc commission

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ।

ਉਹਨਾਂ ਕਿਹਾ ਕਿ ਇਸ ਵਰਤਾਰੇ ਨੂੰ ਵੇਖਦੇ ਹੋਏ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004  ਦੀ ਧਾਰਾ 3(2) ਦੀ ਸਬ ਧਾਰਾ (ਸੀ) ਤਹਿਤ ਕਮਿਸ਼ਨ ਦੇ ਐਕਸ ਆਫੀਸੀਓ ਮੈਂਬਰ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਅਤੇ ਉਹਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਹਿੱਤ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਵਿੱਚ ਇੱਕ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕੀਤਾ ਜਾਵੇ ਜਿਸ ਦਾ ਮੁਖੀ ਅਨੁਸੂਚਿਤ ਜਾਤੀ ਨਾਲ ਸਬੰਧਤ ਆਈ.ਜੀ. ਰੈਂਕ ਦਾ ਪੁਲਿਸ ਅਧਿਕਾਰੀ ਹੋਵੇ ਅਤੇ ਡੀ.ਆਈ.ਜੀ. ਅਤੇ ਏ.ਆਈ.ਜੀ. ਰੈਂਕ ਦੇ ਅਧਿਕਾਰੀ ਮੈਂਬਰ ਹੋਣ। ਇਸ ਤੋਂ ਇਲਾਵਾ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਵਿੱਚ ਕਮਿਸ਼ਨ ਨੂੰ ਜਾਣੂ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ।