Punjab
Punjab SIT ਨੂੰ ਮਿਲੇ ਸੁਖਪਾਲ ਖਹਿਰਾ ਖ਼ਿਲਾਫ਼ ਸਬੂਤ

30ਸਤੰਬਰ 2023: ਪੰਜਾਬ ਦੀ ਭੁਲੱਥ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋਣ ਜਾ ਰਿਹਾ ਹੈ। ਜਲਾਲਾਬਾਦ ਪੁਲਸ ਉਸ ਨੂੰ ਇਕ ਵਾਰ ਫਿਰ ਅਦਾਲਤ ‘ਚ ਪੇਸ਼ ਕਰੇਗੀ। ਇਸ ਦੇ ਨਾਲ ਹੀ SIT ਨੂੰ ਸੁਖਪਾਲ ਸਿੰਘ ਖਹਿਰਾ ਖਿਲਾਫ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਸਆਈਟੀ ਨੂੰ ਸਬੂਤ ਮਿਲੇ ਹਨ ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀਆਈਜੀ ਨੂੰ ਬੁਲਾਇਆ ਸੀ। ਇਹੀ ਕਾਰਨ ਹੈ ਕਿ ਪੁਲਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਸ ਨੇ ਪਿਛਲੀ ਪੇਸ਼ੀ ‘ਚ ਇਸ ਦੇ ਆਧਾਰ ‘ਤੇ ਰਿਮਾਂਡ ਵੀ ਹਾਸਲ ਕੀਤਾ ਸੀ।
ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ ‘ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਿਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।