Uncategorized
ਵਿਧਵਾ ਔਰਤ ਨਾਲ ਬਲਾਤਕਾਰ ਦੇ ਮਾਮਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਤੋਂ ਮੰਗੀ ਸਟੇਟਸ ਰਿਪੋਰਟ

ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਤੋਂ 17 ਮਈ, 2021 ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ। ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨੂੰ ਇਸ ਮਾਮਲੇ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਰਵਾਈ ਕਰਵਾਉਂਦੇ ਹੋਏ ਕਮਿਸ਼ਨ ਨੂੰ 17 ਮਈ 2021 ਤੱਕ ਈ-ਮੇਲ ਰਾਹੀਂ ਸਟੇਟਸ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਇਸ ਕੇਸ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।