Connect with us

punjab

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ‘ਚ ਸਫਲਤਾ ਪੂਰਵਕ ਖਰੀਦ : ਆਸ਼ੂ

Published

on

bharat bhushan ashu

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ  ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੋਰਾਨ ਬੀਤੇ 30 ਦਿਨਾਂ ਦੋਰਾਨ ਸੂਬੇ ਵਿਚ 128.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਕਰ ਲਈ ਹੈ। ਇਸ ਵਾਰ ਅੰਦਾਜ਼ਨ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾਣੀ ਹੈ। ਬੀਤੇ ਵਰ੍ਹੇ ਕਣਕ ਖਰੀਦ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ ਕੁਲ 127.10 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪੂਰੇ ਖਰੀਦ ਸੀਜ਼ਨ ਦੌਰਾਨ ਕੀਤੀ ਸੀ। ਸੂਬੇ ਵਿਚ ਬਿਨਾਂ ਕਿਸੇ ਔਂਕੜ ਦੇ ਕਣਕ ਖਰੀਦ ਦੇ ਚਲ ਰਹੇ ਕਾਰਜ ਲਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਹਿੱਸੇਦਾਰਾਂ ਵਧਾਈ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵੱਡ ਆਕਾਰੀ ਕਾਰਜ ਵਿਚ ਸ਼ਾਮਿਲ ਸਾਰੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ 3500 ਮੰਡੀਆਂ ਵਿੱਚ ਸਮਾਜਿਕ ਦੂਰੀ ਸਬੰਧੀ ਨਿਯਮ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਪਰੇਸ਼ਾਨੀ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਮੁਸ਼ਕਲ ਸਮੇਂ ਵਿਚ ਕਿਸਾਨਾਂ ਦੀ ਸੋਖ ਲਈ 3500 ਤੋਂ ਵੱਧ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ    ਤਾਂ ਜ਼ੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਹੁਣ ਤੱਕ ਕਣਕ ਦੀ ਨਿਰਵਿਘਨ ਖਰੀਦ ਚੱਲ ਰਹੀ ਹੈ ਅਤੇ ਮੰਡੀ ਵਿੱਚ ਪਹੁੰਚੀ 99 ਫੀਸਦੀ ਕਣਕ ਦੀ ਖਰੀਦ ਕਰ ਲਈ ਗਈ ਹੈ। ਸੂਬੇ ਵਿਚ ਹੁਣ ਤੱਕ 102 ਲੱਖ ਮੀਟ੍ਰਿਕ ਟਨ ਤੋਂ ਵੀ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸੇ ਵੀ ਥਾਂ ਚੁਕਾਈ ਨਾ ਹੋਣ ਸਬੰਧੀ ਖ਼ਬਰ ਨਹੀਂ ਹੈ । ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ ਜਿਣਸ ਦੀ ਖਰੀਦ ਦੇ ਰੂਪ ਵਿਚ  21300 ਕਰੋੜ ਰੁਪਏ ਅਦਾ ਕਰ ਦਿੱਤੇ ਹਨ।

Continue Reading
Click to comment

Leave a Reply

Your email address will not be published. Required fields are marked *