Connect with us

punjab

ਸੂਬਾ ਸਰਕਾਰ ਵੱਲੋਂ ਦਿਵਿਆਂਗ ਸਕੀਮਾਂ ਦੇ ਲਾਭ ਮਿਊਕੋਰਮਾਈਕੋਸਿਸ ਪੀੜਤਾਂ ਨੂੰ ਵੀ ਦਿੱਤੇ ਜਾਣਗੇ: ਮੁੱਖ ਮੰਤਰੀ

Published

on

capt amarinder

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦਿਵਿਆਂਗ ਵਿਅਕਤੀਆਂ ਲਈ ਮੌਜੂਦਾ ਸਕੀਮਾਂ ਦਾ ਦਾਇਰਾ ਵਧਾਉਂਦੇ ਹੋਏ ਇਨਾਂ ਦੇ ਲਾਭ ਉਨਾਂ ਵਿਅਕਤੀਆਂ ਨੂੰ ਵੀ ਦੇਣ ਦਾ ਐਲਾਨ ਕੀਤਾ ਜੋਕਿ ਮਿਊਕੋਰਮਾਈਕੋਸਿਸ ਕਾਰਨ ਦਿਵਿਆਂਗ (ਸਰੀਰਕ ਤੌਰ ’ਤੇ ਪੀੜਤ) ਹੋ ਗਏ ਹਨ। ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕਾਨਫਰੰਸ ਰਾਹੀਂ ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਉਪਰੋਕਤ ਲਾਭ, ਦਿਵਿਆਂਗ ਹੋ ਜਾਣ ਦੇ ਸਰੂਪ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਦਾਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਿਊਕੋਰਮਾਈਕੋਸਿਸ ਦੇ ਠੀਕ ਹੋਏ ਮਾਮਲਿਆਂ ਦੀ ਮੁਫ਼ਤ ਜਾਂਚ ਲਈ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੋਸਟ ਕੋਵਿਡ ਕੇਅਰ ਸੈਂਟਰ ਸਥਾਪਤ ਕੀਤੇ ਜਾਣ। ਹਾਲਾਂਕਿ ਮਿਊਕੋਰਮਾਈਕੋਸਿਸ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਅਤੇ ਬੀਤੇ ਹਫ਼ਤੇ ਪ੍ਰਤੀਦਿਨ ਸਿਰਫ਼ 3-4 ਮਾਮਲੇ ਹੀ ਸਾਹਮਣੇ ਆਏ ਹਨ, ਪਰ ਫਿਰ ਵੀ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਥਿਤੀ ਦੀ ਨਿਗਰਾਨੀ ਕੀਤੀ ਜਾਵੇ ਅਤੇ ਕੋਵਿਡ ਤੋਂ ਠੀਕ ਹੋ ਰਹੇ ਮਰੀਜਾਂ ’ਤੇ ਨਜ਼ਰ ਰੱਖੀ ਜਾਵੇ।
ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਮੌਕੇ ਜਾਣਕਾਰੀ ਦਿੱਤੀ ਕਿ ਐਮਫੋਟੈਰੀਸਿਨ ਬੀ ਦੇ ਟੀਕੇ ਨਾਲ ਥਰੈਪੀ ਤੋਂ ਬਾਅਦ 3-6 ਮਹੀਨਿਆਂ ਲਈ ਪੋਸਾਕੋਨਾਜ਼ੋਲ ਦੀ ਗੋਲੀ ਲੈਣਾ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

Continue Reading
Click to comment

Leave a Reply

Your email address will not be published. Required fields are marked *