Punjab
ਪੰਜਾਬ ਵਿਧਾਨ ਸਭਾ ਬਜਟ ਸੈਸ਼ਨ: ਮੂਸੇਵਾਲਾ ਕਤਲ ਕਾਂਡ ਨੂੰ ਲੈ ਕਾਂਗਰਸ ਨੇ ਚੁੱਕਿਆ ਸਵਾਲ,ਆਪ ਕਾਂਗਰਸ ਹੋਈ ਆਹਮੋ -ਸਾਹਮਣੇ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਵੀ ਸਦਨ ਦੀ ਕਾਰਵਾਈ ਜਾਰੀ ਹੈ । ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਅੱਜ ਸਦਨ ਵਿੱਚ ਕਾਂਗਰਸ ਅਤੇ ‘ਆਪ’ ਦੇ ਵਿਧਾਇਕਾਂ ਦਰਮਿਆਨ ਕਾਫ਼ੀ ਤਿੱਖੀ ਬਹਿਸ ਹੋਈ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਵਾਲਾਂ ਦੇ ਜਵਾਬ ‘ਆਪ’ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੇ।
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਤੇ ਕਾਂਗਰਸ-ਆਪ ਆਹਮੋ-ਸਾਹਮਣੇ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਮਿਲਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਹਨ।ਉਹਨਾਂ ਇਹ ਵੀ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪੁੱਛੇ ਜਾਣ ‘ਤੇ ਕਿ ਪੰਜਾਬ ਸਰਕਾਰ ਗੈਂਗਸਟਰਾਂ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਿਉਂ ਨਹੀਂ ਕਰ ਰਹੀ, ਜਿਨ੍ਹਾਂ ਦੇ ਨਾਂ ਸਿੱਧੂ ਦੇ ਮਾਪੇ ਦੱਸ ਰਹੇ ਹਨ।
‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਹਨ ਅਤੇ ਸੀਐਮ ਮਾਨ ਵੀ ਉਨ੍ਹਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਜ਼ਾਰਾਂ ਲੋਕਾਂ ਦੀ ਮੌਤ ’ਤੇ ਸਿਆਸਤ ਕੀਤੀ ਹੈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੰਜਾਬ ਦਾ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ
‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ‘ਚ ਪਿਛਲੇ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 ‘ਚ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ‘ਚ ਅਪਰਾਧਿਕ ਘਟਨਾਵਾਂ ਦੀ ਦੂਜੀ ਸਭ ਤੋਂ ਘੱਟ ਗਿਣਤੀ ਹੋਈ ਹੈ। ਪਰ ਵਿਰੋਧੀ ਧਿਰ ਹਰ ਰੋਜ਼ ‘ਆਪ’ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ’ਤੇ ਗੈਂਗਸਟਰਾਂ ਦੇ ਸਰਪ੍ਰਸਤ ਹੋਣ ਦਾ ਦੋਸ਼ ਲਾਇਆ।