Punjab
ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਹੋਈ ਮੁਲਤਵੀ
ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਇਆ ਹੈ ਜੋ ਕਿ 16 ਮਾਰਚ ਤੱਕ ਚੱਲੇਗਾ। ਹੁਣ ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਾਰਵਾਈ ਐਤਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਅੱਜ ਮੁੜ ਸ਼ੁਰੂ ਹੋਈ ਕਾਰਵਾਈ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਦੱਸਣਯੋਗ ਹੈ ਕਿ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚੱਲੇਗਾ ਅਤੇ ਅੱਜ ਵਿਧਾਨ ਸਭਾ ਦਾ ਸੈਸ਼ਨ ਦਾ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆਂ ਵੱਲੋਂ ਭਾਸ਼ਣ ਦਿੱਤਾ ਗਿਆ ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਸੀ
