punjab
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਇਜਲਾਸ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ ਵਿਧਾਨਿਕ ਕੰਮ-ਕਾਰ ਹੋਵੇਗਾ। ਇਸ ਉਪਰੰਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਹੋਵੇਗਾ। ਇਸੇ ਤਰ੍ਹਾਂ ਸਦਨ ’ਚ ਵੱਖ-ਵੱਖ ਵਿਭਾਗਾਂ ਦੀਆਂ ਰਿਪੋਰਟਾਂ ਸਦਨ ਦੇ ਮੇਜ਼ ’ਤੇ ਰੱਖੀਆਂ ਜਾਣਗੀਆਂ।
ਦੱਸ ਦੇਈਏ ਕਿ ਬਜਟ ਇਜਲਾਸ ਤੋਂ ਐਨ ਪਹਿਲਾਂ ਹੋ ਰਹੇ ਇਸ ਸੈਸ਼ਨ ’ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਖਰੜੇ ਦੇ ਵਿਰੋਧ ’ਚ ਮਤਾ ਪਾਸ ਕੀਤੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੌਰਾਨ ਕੌਮੀ ਖੇਤੀ ਮੰਡੀ ਨੀਤੀ ਖ਼ਿਲਾਫ਼ ਅਜਿਹਾ ਮਤਾ ਲਿਆ ਸਕਦੀ ਹੈ।