Punjab
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਮੌਤ ’ਤੇ ਦੁੱਖ ਪ੍ਰਗਟ

ਚੰਡੀਗੜ੍ਹ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਸਰਦਾਰ ਦਰਸ਼ਨ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੰਧਵਾਂ ਨੇ ਦਰਸ਼ਨ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਅਤੇ ਉਨ੍ਹਾਂ ਨੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਦੁੱਖ ਸਾਂਝਾ ਕੀਤਾ। ਸੰਧਵਾਂ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਅੱਜ ਵਿਧਾਨ ਸਭਾ ਚ ਵੀ ਸਦਨ ਵੱਲੋਂ ਵੀ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ।