Connect with us

Punjab

ਪੰਜਾਬ ਵਿਧਾਨਸਭਾ ਦੀ ਕਾਰਵਾਈ ਦਾ ਅੱਜ ਚੌਥਾ ਦਿਨ

Published

on

PUNJAB VIDHANSABHA : ਪੰਜਾਬ ਵਿਧਾਨਸਭਾ ਦੀ ਕਾਰਵਾਈ ਦਾ ਅੱਜ ਚੌਥਾ ਦਿਨ ਦਿਨ ਹੈ। 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਬੀਤੀ ਕੱਲ੍ਹ ਮੁੱਖ ਮੰਤਰੀ ਮਾਨ ਨੇ ਬਿੱਲ ਪੇਸ਼ ਕੀਤਾ ਸੀ। ਬੇਅਦਬੀ ਕਰਨ ਵਾਲਿਆਂ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਹੋਵੇਗੀ। ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਤੇ ਵੀ ਸਜ਼ਾ ਦੀ ਤਜਵੀਜ਼। ਸਾਜ਼ਿਸ਼ ਰਚਣ ਵਾਲਿਆਂ ਨੂੰ ਅਪਰਾਧ ਮੁਤਾਬਕ ਸਜ਼ਾ ਮਿਲੇਗੀ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ 3-5 ਸਾਲ ਦੀ ਸਜ਼ਾ ਹੋਵੇਗੀ।

ਪੰਜਾਬ ਦੀ ਆਪ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਹੈ। ਇਸ ਅਨੁਸਾਰ, ਜੇਕਰ ਕੋਈ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਦਾ ਹੈ, ਤਾਂ ਉਸਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਇਸਨੂੰ ਪੰਜਾਬ ਪਵਿੱਤਰ ਗ੍ਰੰਥ ਬਿੱਲ-2025 ਦਾ ਨਾਮ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿੱਲ ਪੇਸ਼ ਕੀਤਾ। ਇਸ ਬਿੱਲ ‘ਤੇ ਹੁਣ ਕੱਲ੍ਹ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਚੌਥੇ ਅਤੇ ਆਖਰੀ ਦਿਨ ਦੇ ਸੈਸ਼ਨ ਵਿੱਚ ਚਰਚਾ ਕੀਤੀ ਜਾਵੇਗੀ। ਕਿਉਂਕਿ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ 117 ਵਿੱਚੋਂ 93 ਵਿਧਾਇਕ ਹਨ, ਇਸ ਲਈ ਬਿੱਲ ਦਾ ਪਾਸ ਹੋਣਾ ਯਕੀਨੀ ਹੈ। ਹਾਲਾਂਕਿ, ਇਸ ਬਿੱਲ ਨੂੰ ਕਾਨੂੰਨੀ ਰੂਪ ਉਦੋਂ ਹੀ ਮਿਲੇਗਾ ਜਦੋਂ ਇਸਨੂੰ ਰਾਜਪਾਲ ਦੇ ਦਸਤਖਤ ਤੋਂ ਬਾਅਦ ਰਾਸ਼ਟਰਪਤੀ ਪੱਧਰ ‘ਤੇ ਪ੍ਰਵਾਨਗੀ ਮਿਲ ਸਕੇਗੀ।