Uncategorized
ਪੰਜਾਬ ਵਿਧਾਨਸਭਾ ਦੇ ਸੈਸ਼ਨ ਦਾ ਅੱਜ ਦੂਜਾ ਦਿਨ
PUNJAB VIDHANSABHA : ਪੰਜਾਬ ਵਿਧਾਨਸਭਾ ਦੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਵਿਧਾਨਸਭਾ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਬੀਤੇ ਦਿਨ ਵਿਧਾਨਸਭਾ ‘ਚ ਸ਼ਰਧਾਂਜਲੀ ਦਿਤੀ ਗਈ ਸੀ। ਬੀਤੇ ਦਿਨੀ ਇਨ੍ਹਾਂ ਵਿੱਚ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ ਅਤੇ ਬਲਜੀਤ ਸਿੰਘ ਨੂੰ ਸ਼ਰਧਾਂਜਲੀ ਦਿਤੀ ਗਈ ਸੀ।
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਹੋਵੇਗਾ। ਸੈਸ਼ਨ ਹੰਗਾਮੇਦਾਰ ਹੋਣ ਦੀ ਉਮੀਦ ਹੈ। ਹਾਲਾਂਕਿ, ਇਹ ਸੈਸ਼ਨ ਬੇਅਦਬੀ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ ਪਰ ਵਿਰੋਧੀ ਧਿਰ ਸੂਬੇ ਦੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰੇਗੀ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਮੁੱਦਾ ਵੀ ਸਦਨ ਵਿੱਚ ਚੁੱਕਣਗੀਆਂ। ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਇਸ ਦਾ ਸੰਕੇਤ ਦਿੱਤਾ ਹੈ।
