Corona Virus
ਕੋਰੋਨਾ ਦਾ ਖੌਫ਼, ਲੋਕਾਂ ਨੇ ਮੁਸਲਿਮ ਗੁੱਜਰਾਂ ਤੋਂ ਦੁੱਧ ਲੈਣ ਤੋਂ ਕੀਤਾ ਮਨ੍ਹਾ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਅੰਦਰ ਡਰ ਦਾ ਮਾਹੌਲ ਹੈ। ਓਧਰ ਦਿੱਲੀ ਦੇ ਨਿਜ਼ਾਮੁਦੀਨ ਦੇ ਮਰਕਜ਼ ਵਿੱਚ ਹੋਏ ਇਕੱਠ ਤੋਂ ਬਾਅਦ ਕਈ ਜਮਾਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਤੋਂ ਦੁੱਧ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਮਸਲਾ ਸੁਲਝਾਉਣ ਲਈ ਆਦੇਸ਼ ਦਿੱਤੇ ਹਨ। ਸੀਐਮ ਨੇ ਕਿਹਾ ਕਿ ਲੋਕਾਂ ਦੇ ਆਰਥਿਕ ਪੱਖੋਂ ਲਏ ਫੈਸਲੇ ਵਿੱਚ ਸਰਕਾਰ ਕੁੱਝ ਨਹੀਂ ਕਰ ਸਕਦੀ, ਪਰ ਸਮਾਜਿਕ ਪੱਖ ਤੋਂ ਅਜਿਹੇ ਪੱਖਪਾਤੀ ਵਤੀਰੇ ਦੀ ਕਿਸੇ ਨੂੰ ਵੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।