Punjab
ਕਾਂਗਰਸ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ: ਗੁਰਸ਼ਰਨ ਕੌਰ ਰੰਧਾਵਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ ਪ੍ਰਧਾਨ ਨੇ ਦਿੱਤੀ ਮਨਜ਼ੂਰੀ

ਕਾਂਗਰਸ ਪ੍ਰਧਾਨ ਨੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਨਿਯੁਕਤ ਕੀਤਾ ਹੈ। ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪੱਤਰ ਰਾਹੀਂ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਿਜ਼ੋਰਮ ਦੇ ਮਹਿਲਾ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਵਲੋਪਈ ਚਾਂਗਥੂ ਨੂੰ ਸੌਂਪੀ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਦੋਵਾਂ ਵਰਕਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ‘ਤੇ ਕਾਂਗਰਸ ਪ੍ਰਧਾਨ ਨੇ ਇਸ ਸਿਫਾਰਿਸ਼ ਨੂੰ ਸਵੀਕਾਰ ਕਰ ਲਿਆ ਹੈ।

Continue Reading