India
ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੂੰ ਮਿਲੀ ਧ.ਮ.ਕੀ
ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੂੰ ਧਮਕੀ ਮਿਲੀ ਹੈ। ਇਹ ਧਮਕੀ ਫੋਨ ਰਾਹੀਂ ਦਿੱਤੀ ਗਈ ਹੈ। 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ । ਗੈਂਗਸਟਰ ਨੇ ਧਮਕੀ ਭਰਿਆ ਫੋਨ ਕਰਕੇ ਕਿਹਾ ਕਿ ਜੇ ਉਸਨੇ ਪੈਸੇ ਨਾ ਦਿੱਤੇ ਤਾਂ ਉਹ ਉਸਨੂੰ ਮਾਰ ਦੇਵੇਗਾ।
ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਗੈਂਗਸਟਰਾਂ ਵੱਲੋਂ ਫੋਨ ਕਾਲ ਰਾਹੀਂ ਧਮਕੀ ਦੇ ਕੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।
ਧਮਕੀ ਮਿਲਣ ਤੋਂ ਬਾਅਦ ਅਦਾਕਾਰਾ ਨੇ ਤੁਰੰਤ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਾਲ ਡੀਟੇਲਜ਼ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਧਮਕੀ ਦੇਣ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
