Connect with us

Uncategorized

ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ ਪੰਜਾਬੀ ਅਦਾਕਾਰਾ ਨੀਰੂ ਬਾਜਵਾ

Published

on

ਪਿਛਲੇ ਸਾਲ ਰਿਲੀਜ਼ ਹੋਈ ਪੰਜਾਬੀ ਫਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਦਰਅਸਲ, ਇਸ ਫਿਲਮ ਦੇ ਕੁਝ ਸ਼ਬਦਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵਲੋਂ ਇਤਰਾਜ਼ ਉਠਾਇਆ ਗਿਆ ਸੀ, ਜਿਸ ‘ਚ ਉਨ੍ਹਾਂ ਦਾ ਕਹਿਣਾ ਹੈ ਕਿ ਫਿਲਮ ‘ਚ ਵਾਲਮੀਕਿ ਭਾਈਚਾਰੇ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਬਾਅਦ ‘ਚ ਫਿਲਮ ਨਾਲ ਜੁੜੇ ਕਲਾਕਾਰਾਂ ਨੇ ਇਸ ਲਈ ਮੁਆਫੀ ਵੀ ਮੰਗ ਲਈ ਹੈ।

ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ:
ਤੁਹਾਨੂੰ ਦੱਸ ਦੇਈਏ ਕਿ ਅੱਜ ਫਿਲਮ ‘ਬੂਹੇ ਬਾਰੀਆਂ’ ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ। ਇਸ ਦੌਰਾਨ ਉਨ੍ਹਾਂ ਨਾਲ ਫਿਲਮ ਲੇਖਕ ਜਗਦੀਪ ਵੜਿੰਗ ਵੀ ਮੌਜੂਦ ਸਨ। ਅਦਾਕਾਰਾ ਨੀਰੂ ਬਾਜਵਾ ਅਤੇ ਜਗਦੀਪ ਵੜਿੰਗ ਨੇ ਕਿਹਾ ਕਿ ਅਸੀਂ ਅਦਾਲਤ ਤੋਂ ਮੁਆਫੀ ਮੰਗ ਲਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਮਾਫੀ ਮੰਗੀ ਸੀ ਅਤੇ ਰਾਮ ਤੀਰਥ ਮੰਦਰ ਜਾ ਕੇ ਵੀ ਮੁਆਫੀ ਮੰਗੀ ਸੀ। ਜਗਦੀਪ ਵੜਿੰਗ ਨੇ ਕਿਹਾ ਕਿ ਕੁਝ ਲੋਕਾਂ ਨੂੰ ਫਿਲਮ ਵਿਚ ਵਰਤੇ ਗਏ ਸ਼ਬਦਾਂ ‘ਤੇ ਇਤਰਾਜ਼ ਹੈ। ਅਸੀਂ ਕਿਸੇ ਨੂੰ ਦੁਖੀ ਨਹੀਂ ਕਰਨਾ ਚਾਹੁੰਦੇ ਸੀ।