Punjab
BREAKING: ਕੈਨੇਡਾ ‘ਚ ਪੰਜਾਬੀ ਗੈਂਗਸਟਰ ਸੁੱਖਾ ਦੁੱਨੇਕੇ ਦੀ ਗੋਲੀ ਮਾਰ ਕੇ ਹੱਤਿਆ

21ਸਤੰਬਰ 2023: ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਦਰਮਿਆਨ ਭਾਰਤੀ ਏ ਸ਼੍ਰੇਣੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ ਸੁੱਖਾ ਦੁੱਨੇਕੇ ਦਾ ਕੈਨੇਡਾ ‘ਚ ਕਤਲ ਕਰ ਦਿੱਤਾ ਗਿਆ ਹੈ। ਉਹ ਸਾਲ 2017 ਵਿੱਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਭੱਜ ਗਿਆ ਸੀ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਸੁੱਖਾ ਦੁੱਨੇਕੇ ਨੂੰ ਕੈਨੇਡਾ ਦੇ ਵਿਨੀਪੈਗ ‘ਚ ਗੋਲੀ ਮਾਰੀ ਗਈ ਹੈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ 41 ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ, ਜਿਸ ਨੂੰ ਐਨਆਈਏ ਨੇ ਵੀ ਜਾਰੀ ਕੀਤਾ ਸੀ। ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ।
ਕਤਲ ਕੀਤਾ ਗਿਆ ਗੈਂਗਸਟਰ ਸੁੱਖਾ ਖਾਲਿਸਤਾਨੀ ਅੱਤਵਾਦੀ-ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਉਹ ਕੈਨੇਡਾ ਵਿੱਚ ਬੈਠ ਕੇ ਭਾਰਤ ਵਿੱਚ ਆਪਣੇ ਗੁੰਡਿਆਂ ਤੋਂ ਜਬਰੀ ਵਸੂਲੀ ਕਰਦਾ ਸੀ।