Punjab
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 3 ਅਕਤੂਬਰ ਨੂੰ

ਪਟਿਆਲਾ:
ਜੁਆਇੰਟ ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀ.ਸੀ.ਐਸ. (ਜੁਡੀਸ਼ਰੀ) ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ, ਜਿਸ ਵਿੱਚ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਲਾਜ਼ਮੀ ਹੋਣੀ ਲਿਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੀ.ਸੀ.ਐਸ. (ਜੁਡੀਸ਼ਰੀ) ਦੀਆਂ ਅਸਾਮੀਆਂ ਲਈ ਸੰਭਾਵੀ ਉਮੀਦਵਾਰਾਂ (ਜਿਨ੍ਹਾਂ ਕੋਲ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ) ਦੀ ਵਿਭਾਗ ਵੱਲੋਂ ਸਪੈਸ਼ਲ ਪ੍ਰੀਖਿਆ ਮਿਤੀ 3 ਅਕਤੂਬਰ (ਦਿਨ ਸੋਮਵਾਰ) ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 29 ਸਤੰਬਰ ਹੈ। ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ।
ਜੁਆਇੰਟ ਡਾਇਰੈਕਟਰ ਨੇ ਦੱਸਿਆ ਕਿ ਪ੍ਰੀਖਿਆ ਦੀ ਫੀਸ ਦੋ ਹਜ਼ਾਰ ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵੇਲੇ ਉਮੀਦਵਾਰ ਆਪਣੇ ਨਾਲ ਜਨਮ ਦੇ ਸਬੂਤ ਦੇ ਅਸਲ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30X25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 30 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ (ਚਾਰ ਪਾਸਪੋਰਟ ਸਾਈਜ਼ ਜਿਨ੍ਹਾਂ ਵਿਚੋਂ ਦੋ ਗਜ਼ਟਿਡ ਅਫ਼ਸਰ ਵੱਲੋਂ ਤਸਦੀਕ ਕੀਤੀਆਂ ਹੋਣ) ਜਿਨ੍ਹਾਂ ਦੀ ਬੈਕਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ।
ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 0175-2214469 ਉਤੇ ਸੰਪਰਕ ਕੀਤਾ ਜਾ ਸਕਦਾ ਹੈ।