Uncategorized
ਪੰਜਾਬੀ ਗਾਇਕਾ ਅਫਸਾਨਾ ਖਾਨ

ਅਫਸਾਨਾ ਖ਼ਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ। ਵਿਆਹ ਦੀਆਂ ਰਸਮਾਂ ਦੇ ਦੌਰਾਨ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਅਫਸਾਨਾ ਖਾਨ ਅਤੇ ਸਾਜ਼ ਵੀ ਖੁਸ਼ ਨਜ਼ਰ ਆਏ । ਦੱਸ ਦਈਏ ਕਿ ਅਫਸਾਨਾ ਖਾਨ ਆਪਣੇ ਵਿਆਹ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕਰ ਰਹੀ ਸੀ । ਦੋਵਾਂ ਨੇ ਵਿਆਹ ਦੇ ਘਰ ਘਰ ਜਾ ਕੇ ਹਰ ਸੈਲੀਬ੍ਰੇਟੀ ਨੂੰ ਸੱਦਾ ਦਿੱਤਾ ਹੈ । ਹੁਣ ਇਹ ਜੋੜੀ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝ ਜਾਵੇਗੀ । ਜਿਸ ‘ਚ ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ ਦੇ ਸਿਤਾਰੇ ਵਿਆਹ ਵਾਲੀ ਲੋਕੇਸ਼ਨ ‘ਤੇ ਪੁੱਜਣੇ ਸ਼ੁਰੂ ਹੋ ਚੁੱਕੇ ਹਨ । ਅਫਸਾਨਾ ਖ਼ਾਨ ਨੇ ਹੋਰ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ।