Connect with us

Punjab

ਪੰਜਾਬੀ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਮਿਲੀ ਧਮਕੀ

Published

on

ਪੰਜਾਬੀ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਧਮਕੀ ਮਿਲੀ ਹੈ। ਇਹ ਧਮਕੀ ਫੋਨ ਰਾਹੀਂ ਦਿੱਤੀ ਗਈ ਹੈ।

ਧਮਕੀ ਭਰਿਆ ਫੋਨ ਆਉਣ ਕਾਰਨ ਅਦਾਕਾਰਾ ਅਮਰ ਨੂਰੀ ਤੇ ਉਨ੍ਹਾਂ ਦਾ ਪਰਿਵਾਰ ‘ਚ ਡਰ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਨੇ ਇੱਕ ਦਿਨ ਬਾਅਦ ਪੁਲਿਸ ਨਾਲ ਸੰਪਰਕ ਕੀਤਾ ਅਤੇ ਲਿਖਤੀ ਸ਼ਿਕਾਇਤ ਦਰਜ ਕਰਵਾਈ।

ਇੰਸਪੈਕਟਰ ਗੁਰਮੀਤ ਸਿੰਘ ਨੇ ਦਿੱਤੀ ਧਮਕੀ

ਧਮਕੀ ਦੇਣ ਵਾਲੇ ਨੇ ਆਪਣੀ ਪਛਾਣ ਇੰਸਪੈਕਟਰ ਗੁਰਮੀਤ ਸਿੰਘ ਵਜੋਂ ਦੱਸੀ ਅਤੇ ਅਮਰ ਨੂਰੀ ਨੂੰ ਧਮਕੀ ਦਿੱਤੀ। ਮੁਲਜਮ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ, ਜੋ ਸੰਗੀਤ ਅਤੇ ਗਾਇਕੀ ਵਿੱਚ ਕੰਮ ਕਰਦੇ ਹਨ, ਗਾਉਣਾ ਬੰਦ ਕਰੇ ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ।

ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।