Connect with us

Uncategorized

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Published

on

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ। 2003 ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕਬੂਤਰ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ। ਦਲੇਰ ਮਹਿੰਦੀ ਪਹਿਲਾਂ ਵੀ ਸ਼ੋਅ ਕਰਨ ਲਈ ਵਿਦੇਸ਼ ਜਾਂਦੇ ਸੀ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਸ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ। ਜਿਸ ਦੇ ਬਦਲੇ ਵਿੱਚ ਪੈਸੇ ਲਏ ਗਏ।