Connect with us

Punjab

ਪੰਜਾਬੀ ਗਾਇਕ ਗੁਰਦਾਸ ਮਾਨ ਫਿਰ ਵਿਵਾਦਾਂ ‘ਚ, ਕਿਉ ਜਾਰੀ ਹੋਇਆ HC ਦਾ ਨੋਟਿਸ

Published

on

ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਹਾਈ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ

ਹਰਜਿੰਦਰ ਸਿੰਘ ਉਰਫ ਜਿੰਦਾ ਨਾਮ ਦੇ ਵਿਅਕਤੀ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਐੱਫ.ਆਈ.ਆਰ ਸੈਸ਼ਨ ਕੋਰਟ ਨਕੋਦਰ ਵੱਲੋਂ ਰੱਦ ਕਰਨ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਸਾਰੇ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ 13 ਜੂਨ ਤੱਕ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗੁਰਦਾਸ ਮਾਨ ਨੇ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦੀ ਸੰਤਾਨ ਦੱਸਿਆ ਅਤੇ ਉਨ੍ਹਾਂ ਦੀ ਤੁਲਨਾ ਸਾਧਗੁਰੂ ਨਾਲ ਕੀਤੀ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਜਿਹੇ ਵਿਅਕਤੀ ਜਾਂ ਡੇਰਾਮੁਖੀ ਨੂੰ ਸਦਗੁਰੂ ਕਹਿਣਾ ਸਿੱਖ ਧਰਮ ਦਾ ਅਪਮਾਨ ਹੈ, ਜੋ ਗੁਰਦਾਸ ਮਾਨ ਨੇ ਕੀਤਾ ਹੈ। ਗੁਰਦਾਸ ਮਾਨ ਨੇ ਮੇਲੇ ਵਿੱਚ ਲਾਡੀ ਸ਼ਾਹ ਨੂੰ ਸੰਬੋਧਨ ਕਰਦਿਆਂ ‘ਅਨੰਦ ਸਾਹਿਬ ਬਾਣੀ ਕੀ ਪਹਿਲ ਪੋਰੀ’ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ਦਾ ਪਾਠ ਕੀਤਾ। ਉਸ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਪੋਸਟ ਕੀਤਾ। ਸਥਿਤੀ ਵਿਗੜਦੀ ਦੇਖ ਕੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਉਪਰੋਕਤ ਬਿਆਨਾਂ ‘ਤੇ ਪਛਤਾਵਾ ਵੀ ਪ੍ਰਗਟਾਇਆ ਸੀ, ਜਿਸ ਨੂੰ ਪਟੀਸ਼ਨ ‘ਚ ਨੱਥੀ ਕੀਤਾ ਗਿਆ ਹੈ।