Connect with us

Punjab

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਵਧਈਆਂ ਮੁਸ਼ਕਲਾਂ, ਕੇਸ ਦਰਜ

Published

on

mann 1

ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਰਅਸਲ, ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਥਾਣਾ ਨਕੋਦਰ ਵਿੱਚ ਧਾਰਾ 295 A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਸਿੱਖ ਜੱਥੇਬੰਦੀਆਂ ਦੇ ਪੱਖ ਤੋਂ ਗੁਰਦਾਸ ਮਾਨ ਦੇ ਖਿਲਾਫ ਜ਼ਬਰਦਸਤ ਵਿਰੋਧ ਹੋ ਰਿਹਾ ਸੀ। ਇਥੋਂ ਤਕ ਕਿ ਸੜਕਾਂ ਵੀ ਬੰਦ ਕੀਤੀਆਂ ਗਈਆਂ ਸਨ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਗੁਰਦਾਸ ਮਾਨ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨਗੇ।

ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੁਰਦਾਸ ਮਾਨ ਨਕੋਦਰ ਵਿੱਚ ਗੁਰਦਾਸ ਮਾਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਉਨ੍ਹਾਂ ਨੇ ਸਾਈ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਗਿਆ। ਮਾਮਲਾ ਹੋਰ ਭਖਦਾ ਵੇਖ ਕੇ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕਰਕੇ ਮੁਆਫੀ ਮੰਗੀ ਹੈ। ਗੁਰਦਾਸ ਮਾਨ ਨੂੰ ਉਦੋਂ ਤੋਂ ਹੀ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਉਸਨੇ ਸਟੇਜ ਤੋਂ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਸ ਵਿਵਾਦ ਤੋਂ ਬਾਅਦ ਲੋਕਾਂ ਨੇ ਗੁਰਦਾਸ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ।