Connect with us

Punjab

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਘਿਰੇ ਵਿਵਾਦਾਂ ‘ਚ,ਵੀਡੀਓ ਸ਼ੇਅਰ ਕਰ ਕਹੀਆਂ ਇਹ ਗੱਲਾਂ..

Published

on

ਜਲੰਧਰ 17 ਜੁਲਾਈ 2023:ਪੰਜਾਬੀ ਇੰਡਸਟਰੀ ਦਿਨ ਭਰ ਦਿਨ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ, ਓਥੇ ਹੀ ਹੁਣ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵਿਵਾਦ ‘ਚ ਘਿਰ ਗਏ ਹਨ,ਦਰਅਸਲ, ਕੁਝ ਦਿਨ ਪਹਿਲਾਂ ਇੰਦਰਜੀਤ ਨਿੱਕੂ ਮੱਧ ਪ੍ਰਦੇਸ਼ ਦੇ ਬਾਬਾ ਬਾਗੇਸ਼ਵਰ ਧਾਮ ਪਹੁੰਚੇ ਸਨ, ਜਿੱਥੇ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਸਿੱਖਾਂ ਬਾਰੇ ਬੋਲਣ ਲਈ ਕਿਹਾ ਗਿਆ ਸੀ। ਬਾਅਦ ਵਿਚ ਧੀਰੇਂਦਰ ਸ਼ਾਸਤਰੀ ਨੇ ਸਿੱਖਾਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਸਨਾਤਨ ਧਰਮ ਦੀ ਫੌਜ ਕਿਹਾ, ਜਿਸ ਤੋਂ ਬਾਅਦ ਸਿੱਖ ਗੁੱਸੇ ਵਿਚ ਆ ਗਏ। ਇਸ ਤੋਂ ਬਾਅਦ ਸਿੱਖਾਂ ਵੱਲੋਂ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਸਖ਼ਤ ਆਲੋਚਨਾ ਕੀਤੀ ਗਈ ਅਤੇ ਇੰਦਰਜੀਤ ਨਿੱਕੂ ਨੂੰ ਵੀ ਕਾਫੀ ਟ੍ਰੋਲ ਕੀਤਾ ਗਿਆ|

PunjabKesari

ਹੁਣ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਲੋਕਾਂ ਤੋਂ ਮੁਆਫੀ ਮੰਗਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਉਹ ਕਹਿ ਰਹੇ ਹਨ, ‘ਪਿਛਲੇ ਕੁਝ ਦਿਨਾਂ ‘ਚ ਮੇਰਾ ਇਕ ਵੀਡੀਓ ਕਾਫੀ ਵਾਇਰਲ ਹੋਇਆ ਸੀ, ਜਿਸ ਕਾਰਨ ਲੋਕ ਕਾਫੀ ਦੁਖੀ ਹੋਏ ਸਨ। ਅੱਜ ਮੈਂ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਆਇਆ ਹਾਂ, ਇੱਥੇ ਆ ਕੇ ਮੈਂ ਉਨ੍ਹਾਂ ਸਾਰੇ ਲੋਕਾਂ ਤੋਂ ਮੁਆਫੀ ਮੰਗਦਾ ਹਾਂ ਜਿਨ੍ਹਾਂ ਨੂੰ ਮੈਂ ਦੁਖੀ ਕੀਤਾ ਹੈ।