Connect with us

Punjab

ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਪਰਮੀਸ਼ ਵਰਮਾ ਨਾਲ ਵਾਪਰਿਆ ਹਾਦਸਾ

Published

on

PUNJABI SINGER : ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਮੀਸ਼ ਵਰਮਾ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਸ਼ੂਟਿੰਗ ਦੌਰਾਨ ਵਾਪਰਿਆ ਹੈ।

ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਅੰਬਾਲਾ ਵਿੱਚ ਫਿਲਮ ਸ਼ੇਰਾ ਦੀ ਸ਼ੂਟਿੰਗ ਦੌਰਾਨ ਉਹ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਐਕਸ਼ਨ ਸੀਨ ਫਿਲਮਾਉਂਦੇ ਸਮੇਂ, ਇੱਕ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ‘ਤੇ ਲੱਗੀ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਅਤੇ ਸ਼ੀਸ਼ੇ ਦਾ ਇੱਕ ਟੁਕੜਾ ਉਨ੍ਹਾਂ ਦੇ ਚਿਹਰੇ ‘ਤੇ ਲੱਗਿਆ।

ਹਾਦਸੇ ਤੋਂ ਬਾਅਦ, ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਬਾਅਦ ਵਿੱਚ ਉਹ ਚੰਡੀਗੜ੍ਹ ਵਾਪਸ ਆ ਗਏ। ਫਿਲਹਾਲ, ਇਸ ਹਾਦਸੇ ਕਾਰਨ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਪਰਮੀਸ਼ ਵਰਮਾ ਨੇ ਖੁਦ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਦੱਸਿਆ ਕਿ ਇਹ ਘਟਨਾ ਸ਼ੇਰਾ ਦੇ ਸੈੱਟ ‘ਤੇ ਵਾਪਰੀ ਹੈ। ਉਨ੍ਹਾਂ ਲਿਖਿਆ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਹ ਸੁਰੱਖਿਅਤ ਅਤੇ ਠੀਕ ਹਨ। ਪ੍ਰਸ਼ੰਸਕ ਸੋਸ਼ਲ ਮੀਡੀਆ ਰਾਹੀਂ ਪਰਮੀਸ਼ ਵਰਮਾ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰ ਰਹੇ ਹਨ।