Punjab
ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਹੋਏ ਸ਼ਿਕਾਰ
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਰਦਨਾਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਸਮੇਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਤੇ ਉਨ੍ਹਾਂ ਦਾ ਇਲਾਜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਚਲ ਰਿਹਾ ਹੈ।
ਕਿਵੇਂ ਵਾਪਰਿਆ ਹਾਦਸਾ
ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ । ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਗਾਇਕ ਮੋਟਰਸਾਈਕਲ ’ਤੇ ਟਰੈਵਲ ਕਰਦੇ ਹੋਏ ਬੱਦੀ ਤੋਂ ਸ਼ਿਮਲਾ ਵੱਲ ਨੂੰ ਜਾ ਰਹੇ ਸੀ ਰਸਤੇ ਵਿਚ ਜਾਂਦੇ ਜਾਂਦੇ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਹਸਤਪਾਲ ਫੋਰਟਿਸ ਲਿਜਾਇਆ ਗਿਆ ਅਤੇ ਹੁਣ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਰ ਰਹੀ ਹੈ।
