Uncategorized
ਪੰਜਾਬੀ ਗਾਇਕ ਰਣਜੀਤ ਬਾਵਾ ਹਰਿਮੰਦਰ ਸਾਹਿਬ ਹੋਏ ਨਤਮਸਤਕ

AMRITSAR: ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਅੱਜਯਾਨੀ 23 ਅਪ੍ਰੈਲ ਨੂੰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
ਦੱਸ ਦੇਈਏ ਕਿ ਰਣਜੀਤ ਬਾਵਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਆਨੰਦ ਵੀ ਲਿਆ। ਉਹ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਉਨ੍ਹਾਂ ਕੁਝ ਸਮਾਂ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਬਿਤਾਇਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।