Uncategorized
ਪੰਜਾਬੀ ਗਾਇਕ ਸ਼ੈਰੀ ਮਾਨ

ਚੰਡੀਗੜ੍ਹ: ਪੰਜਾਬੀ ਗਾਇਕ ਸ਼ੈਰੀ ਮਾਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਸ਼ੈਰੀ ਮਾਨ ਦਾ ਯੂ.ਕੇ ‘ਚ ਸ਼ੋਅ ਸੀ, ਜਿਸ ’ਚ ਸ਼ੈਰੀ ਮਾਨ ਨਾਲ ਸਟੇਜ ’ਤੇ ਬਦਤਮੀਜ਼ੀ ਹੁੰਦੀ ਦੇਖੀ ਜਾ ਸਕਦੀ ਹੈ। ਕਿ ਸ਼ੋਅ ਦੌਰਾਨ ਸ਼ੈਰੀ ਨੇ ਸਭ ਤੋਂ ਪਹਿਲਾਂ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਖਿਚਵਾਈਆਂ। ਇਸ ਦੌਰਾਨ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਵਾਲ ਖਿੱਚ ਲੈਂਦਾ ਹੈ। ਇਸ ਤੋਂ ਬਾਅਦ ਸਕਿਓਰਿਟੀ ਗਾਰਡਸ ਸ਼ੈਰੀ ਨੂੰ ਪ੍ਰਸ਼ੰਸਕਾਂ ਤੋਂ ਦੂਰ ਲੈ ਕੇ ਜਾਂਦੇ ਹਨ। ਫਿਰ ਸ਼ੈਰੀ ਮਾਨ ਨੂੰ ਮਾਰਨ ਲਈ ਕੋਈ ਵਿਅਕਤੀ ਸਟੇਜ ’ਤੇ ਆਉਂਦਾ ਹੈ, ਜਿਸ ਨੂੰ ਸਕਿਓਰਿਟੀ ਗਾਰਡਸ ਸਟੇਜ ਤੋਂ ਹੇਠਾਂ ਸੁੱਟ ਦਿੰਦੇ ਹਨ।