Uncategorized
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਸਫ਼ਰ ਵਿੱਚ ਕਈ ਪ੍ਰਸ਼ੰਸ਼ਕ ਤਾਂ ਕਮਾਏ ਹੀ ਹਨ ਪਰ ਇਸ ਦੌਰਾਨ ਉਨ੍ਹਾਂ ਨੂੰ ਨਾ ਪਸੰਦ ਕਰਨ ਵਾਲਿਆਂ ਦੀ ਵੀ ਕਮੀ ਨਹੀਂ ਹੈ। ਪਰ ਨਫ਼ਰਤ ਕਰਨ ਵਾਲਿਆਂ ਨੂੰ ਗਾਇਕ ਆਪਣੇ ਹੀ ਤਰੀਕੇ ਨਾਲ ਗੀਤਾਂ ਰਾਹੀ ਵੱਖਰਾ ਜਵਾਬ ਦਿੰਦੇ ਹਨ। ਇੱਕ ਵਾਰ ਫਿਰ ਤੋਂ ਸਿੱਧੂ ਨੇ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਨਫ਼ਰਤ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।
ਦਰਅਸਲ, ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਆਪਣੇ ਗੀਤ ਦਾ ਇੱਕ ਵੀਡੀਓ ਕਲਿੱਪ ਸ਼ੇਅਰ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ- ਮੈਨੂੰ ਨਹੀਂ ਪਤਾ ਮੈਂ ਕੀ ਆ ਪਰ ਲੋਕਾਂ ਨੇ ਮੇਰਾ ਠੇਕਾ ਲੈ ਰੱਖਿਐ 💥💥. ਗਾਇਕ ਦੀ ਇਸ ਪੋਸਟ ‘ਤੇ ਪ੍ਰਸ਼ੰਸ਼ਕਾਂ ਵੱਲੋਂ ਕਮੈਂਟ ਕੀਤੇ ਜਾ ਰਹੇ ਹਨ। ਇੱਕ ਫੈਨ ਨੇ ਕਮੈਂਟ ਕਰ ਲਿਖਿਆ- ਦਿਲ ਦਾ ਨੀਂ ਮਾੜਾ ਤੇਰਾ ਸਿੱਧੂ ਮੂਸੇ ਵਾਲਾ ❤️❤️.
ਇਸ ਤੋਂ ਪਹਿਲਾ ਵੀ ਸਿੱਧੂ ਮੂਸੇਵਾਲਾ ਵੱਲੋਂ ਇਕ ਪੋਸਟ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਸੀ ਕਿ- ਜਿੰਨਾ ਜ਼ਿਆਦਾ ਤੁਸੀਂ ਬੁਰਾਈ ਕਰੋਗੇ, ਓਨਾ ਹੀ ਸਿਸਟਮ ਹਿਲਾ ਕੇ ਰੱਖਾਂਗੇ। ਇਸ ਗੱਲ ਤੋਂ ਇਹ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸਿੱਧੂ ਮੁਸੇਵਾਲਾ ਨਫ਼ਰਤ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦੇ ਰਹੇ ਹਨ।
ਹਾਲ ਹੀ ‘ਚ ਸਿੱਧੂ ਮੂਸੇਵਾਲਾ ਨੇ ਆਪਣੀ ਨਵੀਂ EP ਰਿਲੀਜ਼ ਕੀਤੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਈਪੀ ਵਿੱਚ ਕੁੱਲ ਪੰਜ ਗੀਤ ਹਨ। ਇਸ ਵਿੱਚ ਨੇਵਰ ਫੋਲਡ, ਲਵ ਸਿਕ, ਐਵਰੀਬਡੀ ਹਰਟਸ, 0 To 100, ਬਲਡ ਲਸਟ ਸ਼ਾਮਲ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਤੁਸੀ ਜਾਣੂ ਹੀ ਹੋ ਕਿ ਸਿੱਧੂ ਆਪਣੇ ਗੀਤਾਂ ਦੇ ਨਾਲ-ਨਾਲ ਬਿਆਨਾਂ ਦੇ ਚੱਲਦੇ ਵੀ ਹਰ ਪਾਸੇ ਛਾਏ ਰਹਿੰਦੇ ਹਨ। ਫਿਲਹਾਲ ਆਪਣੀ ਨਵੀਂ ਈਪੀ ਨੂੰ ਲੈ ਕੇ ਸਿੱਧੂ ਪ੍ਰਸ਼ੰਸ਼ਕਾਂ ਵਿੱਚ ਵਾਹੋ- ਵਾਹੀ ਬਟੋਰ ਰਹੇ ਹਨ।