Connect with us

Uncategorized

ਪੰਜਾਬੀ ਗਾਇਕ ਯੁਵਰਾਜ ਹੰਸ ਦੂਜੀ ਵਾਰ ਬਣੇ ਪਿਤਾ, ਪਤਨੀ ਮਾਨਸੀ ਸ਼ਰਮਾ ਨੇ ਧੀ ਨੂੰ ਦਿੱਤਾ ਜਨਮ

Published

on

17ਸਤੰਬਰ 2023: ਪੰਜਾਬੀ ਗਾਇਕ ਯੁਵਰਾਜ ਹੰਸ ਸੰਗੀਤ ਜਗਤ ਦਾ ਜਾਣਿਆ-ਪਛਾਣਿਆ ਨਾਂਅ ਹੈ। ਜਿਨ੍ਹਾਂ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਜਲਵਾ ਦਿਖਾਇਆ ਹੈ। ਦੱਸ ਦੇਈਏ ਕਿ ਗਾਇਕ ਦੇ ਘਰ ਇੱਕ ਹੋਰ ਨੰਨ੍ਹਾ ਮਹਿਮਾਨ ਆਇਆ ਹੈ। ਇਹ ਖੁਸ਼ਖਬਰੀ ਯੁਵਰਾਜ ਹੰਸ ਵੱਲੋਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਗਈ ਹੈ।

ਪੰਜਾਬੀ ਗਾਇਕ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਰਿਦੂ ਦਾ ਦੀਦੀ ਆ ਗਿਆ… ਬੱਚੀ ਨਾਲ ਬਖਸ਼ਿਸ਼ ਹੋਈ ਹੈ… ਧੰਨਵਾਦ ਬਾਬਾ ਜੀ… ਮਾਨਸੀ ਸ਼ਰਮਾ ਇਸ ਖੂਬਸਰਤ ਤੋਹਫੇ ਲਈ ਧੰਨਵਾਦ…

ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਦੀ ਇਸ ਖੁਸ਼ੀ ਵਿੱਚ ਪ੍ਰਸ਼ੰਸਕ ਵੀ ਸ਼ਾਮਿਲ ਹੋ ਰਹੇ ਹਨ। ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਵਧਾਈ ਦੇ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰੇ ਵੀ ਕਲਾਕਾਰ ਨੂੰ ਵਧਾਈ ਦੇ ਖੁਸ਼ੀ ਜਤਾ ਰਹੇ ਹਨ।