Connect with us

International

ਪੰਜਾਬੀ ਟਰੱਕ ਡਰਾਈਵਰ ਅਮਰੀਕਾ ‘ਚ ਗ੍ਰਿਫ਼ਤਾਰ

Published

on

ਅਮਰੀਕਾ ’ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਦੇ ਗ੍ਰਿਫ਼ਤਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਤਾ ਲੱਗਿਆ ਹੈ ਕਿ ਪੁਲਿਸ ਵੱਲੋਂ ਇਹ ਕਾਰਵਾਈ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਕੀਤੀ ਗਈ ਹੈ। ਇਹ ਹਾਦਸਾ ਅਮਰੀਕਾ ਦੇ ਇੰਡੀਆਨਾ ਸੂਬੇ ‘ਚ ਵਾਪਰਿਆ ਹੈ। ਟਰੱਕ ਚਾਲਕ ਦੀ ਪਛਾਣ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਹਾਦਸਾ 18 ਫਰਵਰੀ ਨੂੰ ਇੰਡੀਆਨਾਪੋਲਿਸ ਦੇ ਪੱਛਮ ’ਚ ਸਥਿਤ ਕਾਊਂਟੀ ਦੇ ਚੌਰਾਹੇ ’ਤੇ ਵਾਪਰਿਆ।

ਡਰਾਈਵਰ ‘ਤੇ ਦੋਸ਼ ਹਨ ਕਿ ਉਸ ਨੇ ਲਾਲ ਬੱਤੀ ਪਾਰ ਕੀਤੀ, ਜਿਸ ਕਾਰਨ ਤਿੰਨ ਵਾਹਨਾਂ ਦੀ ਆਪਸ ’ਚ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਵੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪੁਲਿਸ ਟਰੱਕ ਚਾਲਕ ਨੂੰ ਇੰਮੀਗ੍ਰੇਸ਼ਨ ਦੇ ਅਧਿਕਾਰੀਆਂ ਕੋਲ ਲੈ ਗਈ ਹੈ ਤੇ ਹਾਦਸੇ ਵਾਲੀ ਥਾਂ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।