Punjab
ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ
ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤਾਂ ਦੇ ਮਾਮਲੇ ਘੱਟ ਨਹੀਂ ਹੋ ਰਹੇ। ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਨੇਡਾ ਵਿੱਚ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਗੁਰਦਾਸਪੁਰ ਦਾ ਰਹਿਣ ਵਾਲਾ ਸੀ| ਇਸ ਦੁਖਦਾਈ ਖਬਰ ਨਾਲ ਵਿਧਵਾ ਮਾਂ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ (ਉਮਰ 23) ਪੁੱਤਰ ਸਵਰਗੀ ਦਲਬੀਰ ਸਿੰਘ ਵਾਸੀ ਕਲਾਨੌਰ ਥਾਣਾ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ ਇੱਕ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਐਤਵਾਰ ਨੂੰ ਉਸ ਦੀ ਮਾਂ ਨੂੰ ਕਈ ਫੋਨ ਕੀਤੇ ਪਰ ਉਸ ਨੇ ਚੁੱਕਿਆ ਨਹੀਂ। ਇਸ ਤੋਂ ਬਾਅਦ ਉਸ ਦੇ ਦੋਸਤ ਨੇ ਦੱਸਿਆ ਕਿ ਸਤਿੰਦਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੀ ਮਾਂ ਨੇ ਉਸ ਨੂੰ ਪੜ੍ਹ-ਲਿਖਾ ਕੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਭੇਜਿਆ ਸੀ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਸਤਿੰਦਰ ਸਿੰਘ ਦੀ ਲਾਸ਼ ਪੰਜਾਬ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।