Connect with us

Punjab

ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਚ ਮੌਤ

Published

on

PUNJAB: ਅਜਨਾਲਾ ਦੇ ਸਰਹੱਦੀ ਪਿੰਡ ਇਬਰਾਹਿਮਪੁਰਾ ਦੇ ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਦੀ ਅੱਜ ਭਾਰਤੀ ਸਮੇਂ ਅਨੁਸਾਰ ਅਮਰੀਕਾ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕਰੀਬ 13 ਮਹੀਨੇ ਪਹਿਲਾਂ ਇਕ ਏਜੰਟ ਰਾਹੀਂ 43 ਲੱਖ ਰੁਪਏ ਖਰਚ ਕੇ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਪਹੁੰਚਿਆ ਸੀ। ਉਨ੍ਹਾਂ ਨੇ ਦੱਸਿਆ ਕਿ ਜੁਗਰਾਜ ਸਿੰਘ ਨੂੰ ਆਪਣੇ ਡਰਾਈਵਿੰਗ ਲਾਇਸੈਂਸ ਦੀ ਸੂਚਨਾ ਬੀਤੇ ਦਿਨ ਹੀ ਮਿਲੀ ਸੀ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਆ ਰਿਹਾ ਸੀ।

ਰਸਤੇ ‘ਚ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਦੀ ਜਾਣਕਾਰੀ ਉੱਥੇ ਹੀ ਰਹਿਣ ਵਾਲੇ ਜੁਗਰਾਜ ਸਿੰਘ ਦੇ ਦੋਸਤ ਜੋਬਨਪ੍ਰੀਤ ਸਿੰਘ ਨੇ ਪਰਿਵਾਰ ਨੂੰ ਦਿੱਤੀ। ਦਿਲਬਾਗ ਸਿੰਘ ਨੇ ਅੱਗੇ ਦੱਸਿਆ ਕਿ ਜੁਗਰਾਜ ਸਿੰਘ ਜਨਵਰੀ 2023 ਵਿੱਚ 43 ਲੱਖ ਰੁਪਏ ਲਗਾ ਕੇ ਅਮਰੀਕਾ ਚਲਾ ਗਿਆ ਸੀ ਅਤੇ ਸਾਡੇ ਪੂਰੇ ਪਰਿਵਾਰ ਨੂੰ ਉਸ ਤੋਂ ਬਹੁਤ ਉਮੀਦਾਂ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ, ਉਸ ਨੇ ਜੁਗਰਾਜ ਸਿੰਘ ਨੂੰ ਸਾਡੇ ਕੋਲੋਂ ਸਦਾ ਲਈ ਖੋਹ ਲਿਆ।

ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਅਸੀਂ ਉਸ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕਰ ਸਕੀਏ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਜੁਗਰਾਜ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਪਰਿਵਾਰ ਨੂੰ ਤਸਵੀਰ ਭੇਜੀ ਸੀ, ਜੋ ਉਸ ਦੀ ਆਖਰੀ ਤਸਵੀਰ ਨਿਕਲੀ। ਮ੍ਰਿਤਕ ਜੁਗਰਾਜ ਸਿੰਘ ਦੇ 4 ਭੈਣ-ਭਰਾ ਸਨ, ਉਸ ਦੀਆਂ 2 ਵੱਡੀਆਂ ਭੈਣਾਂ ਹਨ, ਜੋ ਵਿਆਹੇ ਹੋਏ ਹਨ ਅਤੇ ਜੁਗਰਾਜ ਸਿੰਘ ਸਾਰੇ ਭੈਣ-ਭਰਾਵਾਂ ਤੋਂ ਛੋਟਾ ਸੀ।