Punjab
ਲੋਕਾਂ ਦੀ ਉਮੀਦਾਂ ਤੇ ਪੂਰੀ ਤਰ੍ਹਾਂ ਖ਼ਰਾ ਉਤਰੇਗਾ ਪੰਜਾਬ ਦਾ ਬਜਟ : ਅਨਮੋਲ ਗਗਨ ਮਾਨ

ਚੰਡੀਗੜ੍:
ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਬਜਟ ਨੂੰ ਦੂਰਅੰਦੇਸ਼ੀ ਅਤੇ ਲੋਕ ਪੱਖੀ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਤੇ ਪੁਰੀ ਤਰ੍ਹਾਂ ਖ਼ਰਾ ਉਤਰੇਗਾ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਿੱਚ ਸੈਰ ਸਪਾਟੇ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਪਿਛਲੇ ਸਾਲ ਨਾਲੋਂ ਬਜਟ ਵਿੱਚ 8 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।
ਮੰਤਰੀ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਲਈ ਸਾਲ 2023-24 ਲਈ 281 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 8 ਫੀਸਦੀ ਵੱਧ ਹੈ। ਉਨ੍ਹਾ ਕਿਹਾ ਇਸ ਬਜਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵੱਲ ਹੋਰ ਆਕਰਿਸ਼ਤ ਹੋਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਰਾਖਵੇਂਕਰਨ ਕੀਤਾ ਗਿਆ ਹੈ। ਜਿਸ ਨਾਲ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੈਲਾਨੀਆਂ ਲਈ ਹੋਰ ਜਿਆਦਾ ਆਕਰਸਿਤ ਬਣਾਇਆ ਜਾਵੇਗਾ।
ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ ਬਜਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਇਸ ਬਜਟ ਨਾਲ ਪੰਜਾਬ ਦੇ ਸਭਿਆਚਾਰ ਅਤੇ ਵਿਰਾਸਤੀ ਇਮਾਰਤਾਂ ਦੇ ਇਤਿਹਾਸ ਬਾਰੇ ਦੁਨੀਆਂ ਭਰ ਨੂੰ ਜਾਣੂ ਕਰਵਾਇਆ ਜਾਵੇਗਾ।