Punjab
ਪੰਜਾਬ ਨੂੰ ਮਿਲਿਆ ਪਹਿਲਾ ਡਰੋਨ ਟ੍ਰੇਨਿੰਗ ਹੱਬ , CM ਭਗਵੰਤ ਮਾਨ ਨੇ ਕੀਤਾ ਉਦਘਾਟਨ

ਮੋਹਾਲੀ: ਸੀ.ਐਮ. ਭਗਵੰਤ ਮਾਨ ਅੱਜ ਨੇ ਚੰਡੀਗੜ੍ਹ ਵਿੱਚ ਪੰਜਾਬ ਡਰੋਨ ਟਰੇਨਿੰਗ ਹੱਬ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੌਰਾਨ ਸੀ.ਐਮ. ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਖੇਤਰ ਨੂੰ ਡਰੋਨ ਸਿਸਟਮ ਦੀ ਲੋੜ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਤਕਨਾਲੋਜੀ ਨੇ ਪੂਰੀ ਦੁਨੀਆ ਨੂੰ ਇੱਕ ਛੋਟਾ ਜਿਹਾ ਪਿੰਡ ਬਣਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜਿਸ ਕਾਰਨ ਸੂਬੇ ਨੂੰ ਡਰੋਨ ਸਿਸਟਮ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਫੜੇ ਜਾ ਰਹੇ ਹਨ, ਜਿਸ ਕਾਰਨ ਸੂਬੇ ਕੋਲ ਡਰੋਨ ਸਿਸਟਮ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਕੰਮ ਵਿੱਚ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬਹੁਤ ਹੁਨਰ ਹੈ।
ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਇੰਡਸਟਰੀ ਲਿਆਵਾਂਗੇ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਇੱਥੇ ਆਉਣ ਦਾ ਸੱਦਾ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਡਿਗਰੀ ਅਨੁਸਾਰ ਕੰਮ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਸਾਰਿਆਂ ਨੂੰ ਕੰਮ ਮਿਲੇਗਾ ਤਾਂ ਕੋਈ ਵੀ ਪੰਜਾਬ ਦੀ ਧਰਤੀ ਨੂੰ ਛੱਡਣ ਬਾਰੇ ਨਹੀਂ ਸੋਚੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਫ਼ਲਤਾ ਹਾਸਲ ਕਰਨ ਲਈ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਦਿਆਰਥੀ ਪੜ੍ਹਾਈ ਕਰਦਾ ਹੈ ਤਾਂ ਉਹ ਸਫ਼ਲਤਾ ਕਿਵੇਂ ਹਾਸਲ ਕਰਦਾ ਹੈ।
ਖਾਸ ਤੌਰ ‘ਤੇ ਜਦੋਂ ਜ਼ਿੰਮੇਵਾਰੀ ਆਉਂਦੀ ਹੈ ਤਾਂ ਅਸੀਂ ਇਸ ਨੂੰ ਕਦਮ-ਦਰ-ਕਦਮ ਕਿਵੇਂ ਬਣਾਈ ਰੱਖਣਾ ਹੈ ਤਾਂ ਕਿ ਜ਼ਿੰਮੇਵਾਰੀਆਂ ਨਾਲ ਭਰਿਆ ਘੜਾ ਟੁੱਟ ਨਾ ਜਾਵੇ। ਸੀ.ਐਮ ਮਾਨ ਨੇ ਕਿਹਾ ਕਿ ਸਫ਼ਲ ਹੋਣ ‘ਤੇ ਕਿਸੇ ਨੂੰ ਜ਼ਲੀਲ ਨਹੀਂ ਕਰਨਾ ਚਾਹੀਦਾ। ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਸਫਲਤਾ ਪ੍ਰਾਪਤ ਕਰਨ ਲਈ ਸੀ.ਐਮ. ਭਗਵੰਤ ਮਾਨ ਨੇ ਦਿੱਤੀ।