Punjab
ਪੰਜਾਬ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਹੋਇਆ ਸ਼ੁਰੂ: ਮੋਹਾਲੀ ਪਹੁੰਚੇ ਸਨ CM ਮਾਨ

ਮੋਹਾਲੀ 11ਸਤੰਬਰ 2023: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹੋਏ ਹਨ। ਉਨ੍ਹਾਂ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਹਨ।
ਪ੍ਰੋਗਰਾਮ ਵਿੱਚ ਪਹੁੰਚੇ ਪੰਜਾਬ ਅਤੇ ਬਾਲੀਵੁੱਡ ਦੇ ਛੋਟੇ ਪਰਦੇ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਰਸਾ ਅਤੇ ਸੱਭਿਆਚਾਰ ਅਨਮੋਲ ਹੈ। ਪੰਜਾਬ ਦੇ ਸੈਰ ਸਪਾਟੇ ਬਾਰੇ ਤਾਂ ਬਹੁਤੇ ਲੋਕ ਨਹੀਂ ਜਾਣਦੇ ਪਰ ਪਹਿਲੇ ਟੂਰਿਜ਼ਮ ਸਮਿਟ ਰਾਹੀਂ ਦੇਸ਼ ਅਤੇ ਦੁਨੀਆ ਭਰ ਦੇ ਲੋਕ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਅਤੇ ਇੱਥੋਂ ਦੇ ਸੱਭਿਆਚਾਰ ਬਾਰੇ ਨੇੜਿਓਂ ਜਾਣ ਸਕਣਗੇ।