Punjab
ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ, ਵੀਕੇ ਜੰਜੂਆ 30 ਜੂਨ ਨੂੰ ਹੋਣਗੇ ਸੇਵਾਮੁਕਤ

26 JUNE 2023: ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ‘ਆਪ’ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੌਜੂਦਾ ਮੁੱਖ ਸਕੱਤਰ ਵੀਕੇ ਜੰਜੂਆ 30 ਜੂਨ ਨੂੰ ਸੇਵਾਮੁਕਤ ਹੋ ਜਾਣਗੇ।
ਜੰਜੂਆ ਨੂੰ ਯੂਪੀਐਸਸੀ ਨੇ ਐਕਸਟੈਂਸ਼ਨ ਨਹੀਂ ਦਿੱਤੀ ਹੈ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਆਈਏਐਸ ਕੇਏਪੀ ਸਿਨਹਾ ਦਾ ਨਾਂ ਵੀ ਮੁੱਖ ਸਕੱਤਰ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਸੀ।

PPSC ਚੇਅਰਮੈਨ ਦੇ ਅਹੁਦੇ ਲਈ ਅਪਲਾਈ ਕੀਤਾ
ਮਹੱਤਵਪੂਰਨ ਗੱਲ ਇਹ ਹੈ ਕਿ ਮੌਜੂਦਾ ਮੁੱਖ ਸਕੱਤਰ ਵੀਕੇ ਜੰਜੂਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ। ਹਾਲਾਂਕਿ ਸੂਬਾ ਸਰਕਾਰ ਨੇ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ।